ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਨੇ 2 ਪਿਸਤੌਲ ਅਤੇ ਕੁਝ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਾਰਾਮੂਲਾ ਪੁਲਸ ਨੇ 52 ਰਾਸ਼ਟਰੀ ਰਾਈਫਲਜ਼ (ਆਰਆਰ) ਨਾਲ ਮਿਲ ਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਅਸਫ਼ਲ ਕਰਦੇ ਹੋਏ ਚਾਂਦਸੂਮਾ, ਕਨਿਸਪੋਰਾ ਇਲਾਕੇ ਤੋਂ ਇਕ ਵਿਦੇਸ਼ੀ ਨਿਰਮਿਤ ਪਿਸਤੌਲ ਬਰਾਮਦ ਕੀਤੀ।
ਜ਼ਿਲ੍ਹਾ ਪੁਲਸ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਪੋਸਟ ਕਰ ਕੇ ਦੱਸਿਆ ਕਿ ਜਾਂਚ ਦੌਰਾਨ ਉੜੀ ਤਹਿਸੀਲ ਦੇ ਕਮਲਕੋਟ ਖੇਤਰ ਤੋਂ ਇਕ ਹੋਰ ਪਿਸਤੌਲ, 2 ਮੈਗਜ਼ੀਨ ਅਤੇ 13 ਕਾਰਤੂਸ ਵੀ ਬਰਾਮਦ ਕੀਤੇ ਗਏ। ਪੁਲਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਸ ਮਾਮਲੇ ‘ਚ ਕੋਈ ਗ੍ਰਿਫ਼ਤਾਰੀ ਹੋਈ ਹੈ ਜਾਂ ਨਹੀਂ। ਸੁਰੱਖਿਆ ਏਜੰਸੀਆਂ ਮਾਮਲੇ ਦੀ ਅੱਗੇ ਦੀ ਜਾਂਚ ਕਰ ਰਹੀਆਂ ਹਨ।















