ਬਠਿੰਡਾ : ਮੁਲਤਾਨੀਆ ਰੋਡ ‘ਤੇ ਗਲਤ ਸਾਈਡ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ, ਜਿਸਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਆਕਾਸ਼ ਗਰਗ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ। ਸ਼ੁਰੂਆਤੀ ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (35) ਵਾਸੀ ਅਮਰਪੁਰਾ ਬਸਤੀ ਵਜੋਂ ਹੋਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਰੱਕ ਡਰਾਈਵਰ ਨੂੰ ਵੀ ਫੜ੍ਹ ਲਿਆ। ਪੁਲਸ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਕਰ ਰਹੀ ਹੈ।















