ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੀ ਚੋਣ 2017 ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਡੀ.ਐੈੱਸ.ਜੀ.ਐੈੱਮ.ਸੀ ਪ੍ਰਧਾਨ ਮਨਜੀਤ ਸਿੰਘ ਨੇ ਆਪਣੀ ਵੋਟ ਪਾਈ ਹੈ। ਪੰਜਾਬ ਡਿਪਟੀ ਸੀ.ਐੈੱਮ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਪਣੇ ਪਰਿਵਾਰ ਨਾਲ ਵੋਟ ਪਾਈ। 46 ਵਾਰਡਰਾਂ ‘ਤੇ ਹੋ ਰਹੀਆਂ ਚੋਣਾਂ ਲਈ 560 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ‘ਚ 111 ਸੰਵਦੇਨਸ਼ੀਲ ਅਤੇ 57 ਅਤਿ-ਸੰਵੇਦਨਸ਼ਲੀ ਪੋਲਿੰਗ ਬੂਥ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ।















