ਡੇਰਾ ਬਾਬਾ ਨਾਨਕ ‘ਚ ਸੁਖਬੀਰ ਬਾਦਲ ਨੇ ਵਰਕਰਾਂ ਨਾਲ ਮਿਲ ਕੇ ਜਬਰ ਵਿਰੋਧੀ ਲਹਿਰ ਦਾ ਕੀਤਾ ਆਗਾਜ਼

ਡੇਰਾ ਬਾਬਾ ਨਾਨਕ :  ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵਰਕਰਾਂ ਅਤੇ ਅਕਾਲੀ ਦਲ ਦੇ ਆਗੂਆਂ ਸਮੇਤ ਕੈਪਟਨ ਸਰਕਾਰ ਖਿਲਾਫ ਜਬਰ ਵਿਰੋਧੀ ਲਹਿਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਲਹਿਰ ‘ਚ ਕਾਂਗਰਸੀ ਵਿਧਾਇਕਾਂ ਵੱਲੋਂ ਅਕਾਲੀ ਵਰਕਰਾਂ ‘ਤੇ ਕੀਤਾ ਜਾ ਰਹੇ ਜ਼ੁਲਮਾਂ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ ਅਤੇ ਨਾਲ ਹੀ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਨਾਂ ‘ਤੇ ਕੈਪਟਨ ਸਰਕਾਰ ਨੇ ਜੋ ਵੀ ਧੋਖੇ ਕੀਤੇ ਹਨ, ਉਨ੍ਹਾਂ ਖਿਲਾਫ ਆਵਾਜ਼ ਚੁੱਕੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਹਿਰ ਦੇ ਤਹਿਤ ਕਾਂਗਰਸੀਆਂ ਦੀਆਂ ਜ਼ਿਆਦਤੀਆਂ ਦੇ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਨੂੰ ਮਿਲੇ। ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਤੋਂ ਪਰੇਸ਼ਾਨ ਲੋਕਾਂ ਦਾ ਹਾਲ ਪੁੱਛਿਆ। ਇਸ ਤੋਂ ਬਾਅਦ ਪੀੜਤਾਂ ਅਤੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਾ ਹਮੇਸ਼ਾ ਹਿਤੈਸ਼ੀ ਰਿਹਾ ਹੈ। ਜੇਕਰ ਲੋਕ ਮੌਜੂਦਾ ਸਰਕਾਰ ਦੇ ਰਵੱਈਏ ਤੋਂ ਪਰੇਸ਼ਾਨ ਹਨ ਤਾਂ ਅਕਾਲੀ ਦਲ ਉਨ੍ਹਾਂ ਦਾ ਪੱਖਦਾਰ ਬਣ ਕੇ ਖੜ੍ਹਾ ਹੋਵੇਗਾ। ਉਨ੍ਹਾਂ ਦੀ ਕਾਨੂੰਨੀ ਲੜਾਈ ਹੁਣ ਸੁਖਬੀਰ ਖੁਦ ਲੜਣਗੇ ਅਤੇ ਸਾਰਾ ਖਚਰਾ ਵੀ ਚੁੱਕਣਗੇ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਅਕਾਲੀ ਵਰਕਰਾਂ ਦੇ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹਨ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਅੰਜਾਮ ਬੁਰੇ ਹੋਣਗੇ।