ਮੌਸਮ ‘ਚ ਬਦਲਾਅ ਹੋਣ ਕਾਰਨ ਸਿਹਤ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ ਜੋ ਆਮ ਗੱਲ ਹੈ। ਕਈ ਵਾਰ ਸਾਡੇ ਭੋਜਨ ‘ਚ ਬਦਲਾਅ ਅਤੇ ਪਾਚਨ ਕਿਰਿਆ ‘ਚ ਗੜਬੜੀ ਹੋਣ ਕਰ ਕੇ ਢਿੱਡ ‘ਚ ਅਚਾਨਕ ਵੱਟ ਪੈਣੇ ਸ਼ੁਰੂ ਹੋ ਜਾਂਦੇ ਹਨ ਜਿਸ ਨਾਲ ਕਈ ਵਾਰ ਦਰਦ ਹੋਣੀ ਵੀ ਸ਼ੁਰੂ ਹੋ ਜਾਂਦੀ ਹੈ। ਜੇਕਰ ਦਰਦ ਵਧਦਾ ਹੈ ਤਾਂ ਇਨਸਾਨ ਦਾ ਉੱਠਣਾ ਬੈਠਣਾ ਤਕ ਮੁਸ਼ਕਿਲ ਹੋ ਜਾਂਦਾ ਹੈ ਜਿਸ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਇਸ ਲਈ ਘਰੇਲੂ ਉਪਾਅ ਦੀ ਵਰਤੋਂ ਨਾਲ ਵੀ ਆਰਾਮ ਪਾਇਆ ਜਾ ਸਕਦਾ ਹੈ। ਅਸੀਂ ਤੁਹਾਨੂੰ ਕੁੱਝ ਅਜਿਹੇ ਹੀ ਘਰੇਲੂ ਨੁਸਖ਼ਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਦੀ ਵਰਤੋਂ ਨਾਲ ਤੁਸੀਂ ਢਿੱਡ ‘ਚ ਹੋਣ ਵਾਲੇ ਦਰਦ ਅਤੇ ਵੱਟ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਉਨ੍ਹਾਂ ਨੁਸਖ਼ਿਆ ਦੇ ਬਾਰੇ …
ਅਦਰਕ – ਢਿੱਡ ਦਰਦ ਹੋਣ ‘ਤੇ ਅਦਰਕ ਦਾ ਛੋਟਾ ਜਿਹਾ ਟੁੱਕੜਾ ਮੂੰਹ ‘ਚ ਪਾ ਕੇ ਚੂਸਣ ਨਾਲ ਦਰਦ ਤੋਂ ਆਰਾਮ ਮਿਲਦਾ ਹੈ। ਧੁੰਨੀ ‘ਤੇ ਅਦਰਕ ਦਾ ਰਸ ਲਗਾਉਣ ਨਾਲ ਢਿੱਡ ਦਰਦ ਠੀਕ ਹੋ ਜਾਂਦਾ ਹੈ ਅਤੇ ਪਾਚਨ ਕਿਰਿਆ ਵੀ ਬਿਹਤਰ ਹੋ ਜਾਂਦੀ ਹੈ।
ਹਿੰਗ – ਬੱਚਿਆਂ ਦੇ ਢਿੱਡ ‘ਚ ਗੈਸ ਦੀ ਵਜ੍ਹਾਂ ਨਾਲ ਦਰਦ ਹੋਵੇ ਤਾਂ ਥੋੜ੍ਹੀ ਜਿਹੀ ਹਿੰਗ ‘ਚ ਪਾਣੀ ਮਿਲਾਕੇ ਪੇਸਟ ਬਣਾ ਲਓ। ਇਸ ਨੂੰ ਧੁੰਨੀ ‘ਤੇ ਲਗਾਉਣ ਨਾਲ ਢਿੱਡ ਦਰਦ ਅਤੇ ਗੈਸ ਤੋਂ ਛੁਟਕਾਰਾ ਮਿਲਦਾ ਹੈ।
ਮੂਲੀ – ਢਿੱਡ ਦਰਦ ਹੋਣ ‘ਤੇ ਮੂਲੀ ਦੀ ਵਰਤੋਂ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮੂਲੀ ‘ਤੇ ਕਾਲਾ ਨਮਕ ਲਗਾ ਕੇ ਖਾਣ ਨਾਲ ਢਿੱਡ ਦਰਦ ਠੀਕ ਹੋ ਜਾਂਦਾ ਹੈ।
ਤੁਲਸੀ – ਤੁਲਸੀ ਦੇ 10-12 ਪੱਤਿਆਂ ਦੇ ਰਸ ਦੀ ਵਰਤੋਂ ਕਰਨ ਨਾਲ ਜਾਂ ਤੁਲਸੀ ਦੀ ਚਾਹ ਪੀਣ ਨਾਲ ਆਰਾਮ ਮਿਲਦਾ ਹੈ।
ਮੇਥੀ ਦੇ ਬੀਜ – ਦਹੀਂ ਦੇ ਨਾਲ ਮੇਥੀ ਦੇ ਬੀਜ ਦਾ ਪਾਊਡਰ ਮਿਲਾਕੇ ਖਾਣ ਨਾਲ ਦਰਦ ਤੋਂ ਆਰਾਮ ਮਿਲਦਾ ਹੈ।
ਮਿੱਠਾ ਸੋਡਾ – ਢਿੱਡ ਗੈਸ ਦੇ ਕਾਰਨ ਦਰਦ ਤੋਂ ਪਰੇਸ਼ਾਨ ਹੋ ਤਾਂ ਇੱਕ ਗਲਾਸ ‘ਚ ਥੋੜ੍ਹਾ ਜਿਹਾ ਮਿੱਠਾ ਸੋਡਾ ਮਿਲਾਕੇ ਪੀਣ ਨਾਲ ਆਰਾਮ ਮਿਲਦਾ ਹੈ।
ਅਜਵਾਈਣ – ਇੱਕ ਚੱਮਚ ਅਜਵਾਈਣ ਨੂੰ ਤਵੇ ‘ਤੇ ਭੁੰਨ ਕੇ ਉਸ ‘ਚ ਕਾਲਾ ਨਮਕ ਮਿਲਾ ਕੇ ਅਤੇ ਇਸ ਨੂੰ ਕੋਸੇ ਪਾਣੀ ਨਾਲ ਖਾਣ ਨਾਲ ਦਰਦ ਠੀਕ ਹੋ ਜਾਂਦਾ ਹੈ।










