ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਢਿੱਡ ‘ਚ ਦਰਦ ਦੀ ਸ਼ਿਕਾਇਤ ਮਗਰੋਂ ਇੱਥੇ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਸੁੱਖੂ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਹੁਣ ਤੱਕ ਸਾਰੀਆਂ ਰਿਪੋਰਟਾਂ ਆਮ ਹਨ ਅਤੇ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਗਰਾਨੀ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਮੁੱਖ ਮੰਤਰੀ ਅਜੇ ਹਸਪਤਾਲ ‘ਚ ਹੀ ਰਹਿਣਗੇ।















