ਢਿੱਲਵਾਂ ਕਤਲ ਮਾਮਲੇ ‘ਚ ਦੋਸ਼ੀਆਂ ਦੇ ਨਾ ਫੜੇ ਜਾਣ ‘ਤੇ ਧਰਨੇ ‘ਤੇ ਬੈਠੇ ਅਕਾਲੀ

ਬਟਾਲਾ : ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਦਫਤਰ ਬਟਾਲਾ ਅੱਗੇ ਧਰਨਾ ਦੇਣਗੇ। ਇਸ ਧਰਨੇ ‘ਚ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਮੌਜੂਦ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਦਲਬੀਰ ਦੇ ਪਰਿਵਾਰਕ ਮੈਂਬਰਾਂ ਸਮੇਤ ਗਵਰਨਰ ਪੰਜਾਬ ਨੂੰ ਮਿਲੇ ਸਨ ਅਤੇ ਜਲਦ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ।