ਤਲਵੰਡੀ ਸਾਬੋ – ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਅਤੇ ਨਿਹੰਗ ਸਿੰਘਾਂ ਵਿਚਕਾਰ ਚੱਲ ਰਹੇ ਵਿਵਾਦ ਦੇ ਕਾਰਨ ਸਰਬੱਤ ਖਾਲਸਾ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਢੱਡਰੀਆਂਵਾਲਿਆਂ ਦੇ ਵਿਰੋਧ ’ਚ ਉਤਰ ਆਏ ਹਨ। ਉਨ੍ਹਾਂ ਨੇ ਢੱਡਰੀਆਂਵਾਲਿਆਂ ਦੇ ਸਪੋਕਸਮੈਨ ਸੁਖਵਿੰਦਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਆਮ ਇਮਾਰਤ ਦੱਸਣ ਅਤੇ ਪਵਿੱਤਰ ਸਰੋਵਰ ਦੇ ਜਲ ਨੂੰ ਪਾਣੀ ਕਹਿਣ ’ਤੇ ਇਤਰਾਜ਼ ਜਾਹਿਰ ਕੀਤਾ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜਿਸ ਨੂੰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰ ਗੋਬਿੰਦ ਸਿੰਘ ਸਾਹਿਬ ਜੀ ਨੇ ਹੱਥੀਂ ਬਣਵਾਇਆ ਹੋਵੇ ਅਤੇ ਸਿਰਜਣਾ ਕੀਤੀ ਹੋਵੇ, ਉਸ ਨੂੰ ਇਕ ਆਮ ਇਮਾਰਤ ਕਹਿਣਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਸੰਗਤਾਂ ਅਤੇ ਲੋਕਾਂ ਵਲੋਂ ਵੱਡੀ ਗਿਣਤੀ ’ਚ ਵਿਰੋਧ ਕਰ ਰਹੀਆਂ ਹਨ।















