ਤਰਨਤਾਰਨ ਪੁਲਸ ਵੱਲੋਂ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ

ਤਰਨਤਾਰਨ: ਤਰਨਤਾਰਨ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮਹੀਨ ਦੇ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਪੀਲ਼ਾ ਪੰਜਾ ਚਲਾਉਂਦਿਆਂ 2 ਭਰਾ ਰਾਜੀਵ ਅਤੇ ਸਾਜਨ ਦੇ ਘਰਾਂ ਨੂੰ ਢੀਹ ਢੇਰੀ ਕਰ ਦਿੱਤਾ ਗਿਆ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਰਾਜੀਵ ਤੇ 13 ਪਰਚੇ ਅਤੇ ਸਾਜਨ ਤੇ 9 ਪਰਚੇ ਦਰਜ ਹਨ। ਐੱਸਐੱਸਪੀ ਨੇ ਦੱਸਿਆ ਕਿ ਰਾਜੀਵ ਹਾਲੇ ਜੇਲ੍ਹ ‘ਚ ਬੰਦ ਹੈ। ਸਾਜਨ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ।