ਤਰੁਣ ਚੁੱਘ ਨੇ ਮਨੀਸ਼ ਸਿਸੋਦੀਆ ਅਤੇ ‘ਆਪ’ ਸਰਕਾਰ ’ਤੇ ਕੀਤਾ ਸ਼ਬਦੀ ਹਮਲਾ, ਆਖੀ ਇਹ ਗੱਲ

ਚੰਡੀਗੜ੍ਹ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਬੀਤੇ ਦਿਨੀਂ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ, ਇਸ ਸਬੰਧ ’ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਵੱਡਾ ਬਿਆਨ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦਰ ਕੇਂਜਰੀਵਾਲ ਅਤੇ ਮਨੀਸ਼ ਸਿਸੋਦੀਆਂ ਨੇ ਮਹਾਤਮਾ ਗਾਂਧੀ ਅਤੇ ਅੰਨਾ ਹਜ਼ਾਰੇ ਦੇ ਸਿਧਾਂਤਾਂ ਦਾ ਕਤਲ ਕੀਤਾ ਹੈ। ਕੇਜਰੀਵਾਲ ਇਸ ਗੱਲ ਦਾ ਜਵਾਬ ਦੇਣ ਕਿ ਦਿੱਲੀ ਵਿਖੇ ਸਰਕਾਰੀ ਅਧਿਆਪਕਾਂ, ਡਾਕਟਰਾਂ, ਟਰਸਾਂ ਅਤੇ ਸਿਹਤ ਵਰਕਰਾਂ ਦੇ ਕਿੰਨੇ ਪਦ ਖਾਲੀ ਹਨ। ਦਿੱਲੀ ਦੇ ਵਾਂਗ ਪੰਜਾਬ ਦੇ ਵੀ ਉਕਤ ਵਰਕਰਾਂ ਦੇ ਸਾਰੇ ਪਦ ਖਾਲੀ ਹਨ, ਜਿਨ੍ਹਾਂ ਨੂੰ ਭਰਨ ਦੀ ਇਨ੍ਹਾਂ ਨੇ ਕੋਈ ਯੋਜਨਾ ਨਹੀਂ ਕੀਤੀ। ਉਕਤ ਥਾਵਾਂ ’ਤੇ ਹਜ਼ਾਰਾਂ ਅਸਾਮੀਆਂ ਭਰਨ ਵਾਲੀਆਂ ਪਈਆਂ ਹਨ, ਜਿਨ੍ਹਾਂ ਨੂੰ ਨਹੀਂ ਭਰਿਆ ਜਾ ਰਿਹਾ।
ਤਰੁਣ ਚੁੱਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਦੀ ਪੂਰੀ ਕਾਲੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦਾਲ ਕਾਲੀ ਹੈ। ‘ਆਪ’ ਸਰਕਾਰ ਨੇ ਸਰਕਾਰ ਨੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਦੇ ਨਾਂ ’ਤੇ ਜਿੱਤ ਹਾਸਲ ਕੀਤੀ ਸੀ ਪਰ ਅੱਜ ਇਹ ਲੋਕ ਆਪ ਮਾਫ਼ੀਆ ਬਣ ਗਏ ਹਨ। ਤਰੁਣ ਚੁੱਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਮਾਨਦਾਰ ਹਾਂ, ਅਸੀਂ ਦਿੱਲੀ ਵਿੱਚ ਸਕੂਲ ਅਤੇ ਹਸਪਤਾਲ ਬਣਾਏ ਹਨ। ਤਰੁਣ ਚੁੱਘ ਨੇ ਮਨੀਸ਼ ਸਿਸੋਦੀਆ ਨੂੰ ਸਵਾਲ ਕਰਦੇ ਹੋਏ ਇਸ ਗੱਲ ਦਾ ਜਵਾਬ ਦੇਣ ਦੀ ਗੱਲ ਕਹੀ ਹੈ ਕਿ ਉਹ ਜਨਤਾ ਨੂੰ ਦੱਸਣ ਕਿ ਉਨ੍ਹਾਂ ਵਲੋਂ ਦਿੱਲੀ ’ਚ ਕਿੰਨੇ ਸਕੂਲ ਅਤੇ ਹਸਪਤਾਲ ਬਣਾਏ ਗਏ ਹਨ।