ਜਲੰਧਰ/ਕਪੂਰਥਲਾ – ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ‘ਤੇ ਪ੍ਰਚਾਰ ਦਾ ਜਨੂੰਨ ਸਵਾਰ ਹੋਣ ਦਾ ਦੋਸ਼ ਲਾਇਆ ਹੈ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਆਪਣੀ ਪਬਲੀਸਿਟੀ ਲਈ ਇਸ ਹੱਦ ਤੱਕ ਅੱਗੇ ਵਧ ਗਏ ਹਨ ਕਿ ਉਨ੍ਹਾਂ ਨੇ ‘ਤੀਰਥ ਯਾਤਰਾ’ ਵਾਲੀਆਂ ਬੱਸਾਂ ਦੀਆਂ ਖਿੜਕੀਆਂ ‘ਤੇ ਵੀ ਆਪਣੀਆਂ ਤਸਵੀਰਾਂ ਲਗਾ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਬੱਸਾਂ ਨੂੰ ਮੁੱਖ ਮੰਤਰੀ ਦੀਆਂ ਤਸਵੀਰਾਂ ਅਤੇ ਆਮ ਆਦਮੀ ਪਾਰਟੀ ਦੇ ਰੰਗਾਂ ਨਾਲ ਪੂਰੀ ਤਰ੍ਹਾਂ ਢੱਕ ਦਿੱਤਾ ਗਿਆ ਹੈ। ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ ਅਜਿਹਾ ਕਰਕੇ ਮੁੱਖ ਮੰਤਰੀ ਖ਼ੁਦ ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਚਾਰ ਦੀ ਇਸ ਭੁੱਖ ਕਾਰਨ ਨਿਯਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਖਹਿਰਾ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੀ ਟੈਗ ਕੀਤਾ ਹੈ।
















