ਤੋਤਾ ਸਿੰਘ ਨੇ ਕਿਸਾਨ ਖ਼ੁਦਕੁਸ਼ੀਆਂ ਲਈ ਕੇਂਦਰ ‘ਤੇ ਚੁੱਕੇ ਸਵਾਲ

tota-singh-n_74e19c54-974e-11e5-949b-3f349c5c9a4fਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਲਈ ਖ਼ੁਦਕੁਸ਼ੀਆਂ ਕਰ ਰਹੇ ਹਨ ਕਿਉਂਕਿ ਫਸਲਾਂ ਦੇ ਭਾਅ ਵਧ ਨਹੀਂ ਰਹੇ ਹਨ ਤੇ ਸਬਸਿਡੀਆਂ ਲਗਾਤਾਰ ਘਟ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਫਸਲਾਂ ਦੇ ਭਾਅ ਤੇ ਸਬਸਿਡੀਆਂ ਵਧਾਉਣ ਬਾਰੇ ਕੁਝ ਸੋਚਣਾ ਚਾਹੀਦਾ ਹੈ। ਤੋਤਾ ਸਿੰਘ ਨੇ ਇਹ ਗੱਲ ਕਹਿ ਕੇ ਕਿਸਾਨ ਖ਼ੁਦਕੁਸ਼ੀਆਂ ਲਈ ਅਸਿੱਧੇ ਤੌਰ ‘ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਉਨ੍ਹਾਂ ਕਿਹਾ ਕਿ ਫਸਲਾਂ ਲਈ ਖਾਦਾਂ ਤੇ ਕੀਟਨਾਸ਼ਕਾਂ ਦੇ ਭਾਅ ਲਗਾਤਾਰ ਵਧ ਰਹੇ ਹਨ ਪਰ ਇਸ ਦੇ ਮੁਕਾਬਲੇ ਫਸਲਾਂ ਦੇ ਭਾਅ ਘਟੇ ਹਨ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਲਗਾਤਾਰ ਸਵਾਮੀਨਾਥਨ ਕਮਿਸ਼ਨ ਲਾਗੂ ਕਰਨ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦ ਹੈ ਕਿ ਮੋਦੀ ਸਰਕਾਰ ਜਲਦ ਹੀ ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਲਾਗੂ ਕਰੇਗੀ। ਤੋਤਾ ਸਿੰਘ ਨੇ ਕਿਹਾ ਕਿ ਕਥਿਤ ਕੀਟਨਾਸ਼ਕ ਘਪਲੇ ਵਿਚ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ ਤੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।