ਤ੍ਰੀਵੇਂਦਰ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਨਵੀਂ ਦਿੱਲੀ  : ਤ੍ਰੀਵੇਂਦਰ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਦੇ ਨਾਂਅ ‘ਤੇ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਮੋਹਰ ਲੱਗੀ| ਉਹ ਕੱਲ੍ਹ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਉਤਰਾਖੰਡ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਸੀ|