ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ

ਜਲੰਧਰ – ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਚ ਦੋ ਨੌਜਵਾਨਾਂ ਨੂੰ ਗੋਲ਼ੀਆਂ ਨਾਲ ਮਾਰ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਉਕਤ ਦੋਵੇਂ ਮ੍ਰਿਤਕ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਦੋਸ਼ੀ ਆਇਆ ਅਤੇ ਸੌਂਦੇ ਹੋਏ ਨੌਜਵਾਨਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇਸ ਦੇ ਬਾਅਦ ਦੋਸ਼ੀ ਫਰਾਰ ਹੈ। ਰਾਮਾ ਮੰਡੀ ਥਾਣੇ ਦੀ ਪੁਲਸ ਜਾਂਚ ਲਈ ਘਟਨਾ ਸਥਾਨ ‘ਤੇ ਪਹੁੰਚੀ ਹੋਈ ਹੈ। ਐੱਫ਼. ਸੀ. ਐੱਲ. ਟੀਮ ਵੀ ਮੌਕੇ ‘ਤੇ ਆ ਕੇ ਘਟਨਾ ਨਾਲ ਜੁੜੇ ਸਬੂਤ ਇਕੱਠੇ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ‘ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਮ੍ਰਿਤਕਾਂ ਦੀ ਪਛਾਣ ਮੋਤਾ ਸਿੰਘ ਨਗਰ ਦੇ ਰਹਿਣ ਵਾਲੇ ਸ਼ਿਵ ਅਤੇ ਬਸਤੀ ਸ਼ੇਖ ਵਿਚ ਰਹਿਣ ਵਾਲੇ ਵਿਨੈ ਤਿਵਾਰੀ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਨੌਜਵਾਨ ਮੰਨਾ ਨੇ ਗੋਲ਼ੀਆਂ ਮਾਰੀਆਂ ਹਨ। ਅਜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।