ਨਵੀਂ ਦਿੱਲੀ— ਗਣਤੰਤਰਤ ਦਿਵਸ ਮੌਕੇ ਦਿੱਲੀ ‘ਚ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਪੁਲਸ ਵਲੋਂ ਕੁਝ ਅੱਤਵਾਦੀਆਂ ਦੇ ਪੋਸਟਰ ਵੀ ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਚ ਕੁਝ ਖਾਲਿਸਤਾਨੀ ਅੱਤਵਾਦੀਆਂ ਦੇ ਪੋਸਟਰ ਵੀ ਸ਼ਾਮਲ ਹਨ। ਅੱਤਵਾਦੀ ਨੂੰ ਫੜਨ ਲਈ ਦਿੱਲੀ ਪੁਲਸ ਨੇ ਇਨਾਮ ਵੀ ਰੱਖਿਆ ਹੈ। ਇੱਥੇ ਦੱਸ ਦੇਈਏ ਕਿ ਗਣਤੰਤਰ ਦਿਵਸ ਜਾਂ ਕਿਸੇ ਹੋਰ ਖਾਸ ਮੌਕੇ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ‘ਚ ਰਹਿੰਦੇ ਹਨ, ਜਿਸ ਕਾਰਨ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ।















