ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ‘ਚ ਸੋਮਵਾਰ ਸਵੇਰੇ ਘੱਟੋ-ਘੱਟ ਤਾਪਮਾਨ ਆਮ ਤੋਂ 2 ਡਿਗਰੀ ਘੱਟ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਗਿਆਨੀਆਂ ਨੇ ਦਿਨ ‘ਚ ਆਮ ਤੌਰ ‘ਤੇ ਆਸਮਾਨ ਸਾਫ਼ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ ਦੇ 32 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਭਵਿੱਖਬਾਣੀ ਕੀਤੀ। ਮੌਸਮ ਵਿਗਿਆਨ ਵਿਭਾਗ ਅਨੁਸਾਰ, ਸਵੇਰੇ ਹਵਾ ‘ਚ ਨਮੀ ਦਾ ਪੱਧਰ 96 ਫੀਸਦੀ ਰਿਹਾ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਦਿੱਲੀ ‘ਚ ਸੋਮਵਾਰ ਸਵੇਰੇ ਹਵਾ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ‘ਚ ਰਹੀ। ਸਵੇਰੇ 9.05 ਵਜੇ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 241 ਦਰਜ ਕੀਤਾ ਗਿਆ। ਜ਼ੀਰੋ ਤੋਂ 50 ਦਰਮਿਆਨ ਏ.ਕਿਊ.ਆਈ. ਨੂੰ ‘ਚੰਗਾ’, 51 ਤੋਂ 100 ਦਰਮਿਆਨ ਨੂੰ ‘ਸੰਤੋਸ਼ਜਨਕ’, 101 ਤੋਂ 200 ਨੂੰ ‘ਮੱਧਮ’, 201 ਤੋਂ 300 ਨੂੰ ‘ਖ਼ਰਾਬ’, 301 ਤੋਂ 400 ਦਰਮਿਆਨ ‘ਬਹੁਤ ਖ਼ਰਾਬ’ ਅਤੇ 401 ਤੋਂ 500 ਦਰਮਿਆਨ ਏ.ਕਿਊ.ਆਈ. ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ। ਦਿੱਲੀ ‘ਚ ਐਤਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 32.6 ਡਿਗਰੀ ਸੈਲਸੀਅਸ ਅਤੇ 19.1 ਡਿਗਰੀ ਸੈਲੀਅਸ ਦਰਜ ਕੀਤਾ ਗਿਆ ਸੀ।















