ਦਿੱਲੀ ਦੇ ਉਪ ਰਾਜਪਾਲ ਵਜੋਂ ਤਰਨਜੀਤ ਸੰਧੂ ਦੀ ਨਿਯੁਕਤੀ ਦਾ ਸੁਨੀਲ ਜਾਖੜ ਵੱਲੋਂ ਸਵਾਗਤ

ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਅਹਿਮ ਫ਼ੈਸਲਾ ਲੈਂਦਿਆਂ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦਾ ਨਵਾਂ ਉਪ ਰਾਜਪਾਲ (L. G.) ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।
ਜਾਖੜ ਨੇ ਤਰਨਜੀਤ ਸਿੰਘ ਸੰਧੂ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਅਮਰੀਕਾ ‘ਚ ਭਾਰਤ ਦੇ ਰਾਜਦੂਤ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਤਰਨਜੀ ਸੰਧੂ ਦੇ ਵਿਸ਼ਾਲ ਪ੍ਰਬੰਧਕੀ ਤਜ਼ਰਬੇ ਤੋਂ ਦਿੱਲੀ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ। ਜਾਖੜ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਨਵੇਂ ਉਪ ਰਾਜਪਾਲ ਨੂੰ ਆਪਣੀਆਂ ਦਿਲੀ ਮੁਬਾਰਕਬਾਦਾਂ ਦਿੱਤੀਆਂ।