ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਤਿੰੰਨ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੀ ਮੰਗ ਕੀਤੀ ਹੈ|
ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਪ੍ਰਮੁੱਖ ਮਾਇਆਵਤੀ ਤੋਂ ਇਲਾਵਾ ਕਾਂਗਰਸ ਤੇ ਕੁਝ ਹੋਰਨਾਂ ਆਗੂਆਂ ਨੇ ਈ.ਵੀ.ਐਮ ਵਿਚ ਗੜਬੜੀ ਦਾ ਸ਼ੱਕ ਜ਼ਾਹਿਰ ਕਰਦਿਆਂ ਵੋਟ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ ਕੀਤੀ ਸੀ| ਜਿਸ ਤੋਂ ਬਾਅਦ ਅੱਜ ਕੇਜਰੀਵਾਲ ਨੇ ਵੀ ਇਹ ਮੰਗ ਕੀਤੀ ਹੈ|















