ਦਿੱਲੀ: ਪਟਿਆਲਾ ਹਾਊਸ ਕੋਰਟ ’ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਪੰਜਾਬ ਪੁਲਸ ਰਿਮਾਂਡ ਲੈਣ ਪੁੱਜੀ

ਨਵੀਂ ਦਿੱਲੀ– ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਦੀ ਪਟਿਆਲਾ ਕੋਰਟ ਵਿਚ ਪੇਸ਼ ਕੀਤਾ।। ਉੱਥੇ ਹੀ ਪੰਜਾਬ ਪੁਲਸ ਵੀ ਕੋਰਟ ਪਹੁੰਚੀ ਹੈ। ਪੰਜਾਬ ਪੁਲਸ ਲਾਰੈਂਸ ਦੀ ਰਿਮਾਂਡ ਲੈ ਲਈ ਪੁੱਜੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਲਈ ਅਰਜ਼ੀ ਦਾਇਰ ਕੀਤੀ।
ਪੰਜਾਬ ਪੁਲਸ ਨੇ ਕੋਰਟ ’ਚ ਕਿਹਾ ਕਿ ਲਾਰੈਂਸ ਨੇ ਖ਼ੁਦ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ੁਰਮ ਕਬੂਲਿਆ ਹੈ। ਪੰਜਾਬ ਪੁਲਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਮਾਮ ਸੰਗੀਨ ਅਪਰਾਧਾਂ ’ਚ ਲਾਰੈਂਸ ਦੀ ਸ਼ਮੂਲੀਅਤ ਹੈ। ਇਸ ਲਈ ਮਾਮਲੇ ਦੀ ਜਾਂਚ ਲਈ ਬਿਸ਼ਨੋਈ ਦੀ ਟਰਾਂਜਿਟ ਰਿਮਾਂਡ ਸਾਨੂੰ ਦਿੱਤੀ ਜਾਵੇ। ਦੂਜੇ ਪਾਸੇ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ ਵੱਲੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਬਿਸ਼ਨੋਈ ਦੀ ਪੰਜਾਬ ’ਚ ਜਾਨ ਨੂੰ ਖ਼ਤਰਾ ਹੈ। ਜੇਕਰ ਲਾਰੈਂਸ ਨੂੰ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦਾ ਐਨਕਾਊਂਟ ਵੀ ਹੋ ਸਕਦਾ ਹੈ। ਉੱਥੇ ਹੀ ਦਿੱਲੀ ਪੁਲਸ ਨੇ ਵੀ ਲਾਰੈਂਸ ਬਿਸ਼ਨੋਈ ਦੀ ਕਸਟਡੀ ਦਿੱਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਆਰਮਜ਼ ਐਕਟ ਮਾਮਲੇ ’ਚ ਅਸੀਂ ਪੁੱਛ-ਗਿੱਛ ਕਰ ਰਹੇ ਹਾਂ। ਜਿਸ ’ਚ ਅਜੇ ਕੁਝ ਖਾਸ ਪਤਾ ਨਹੀਂ ਲੱਗ ਸਕਿਆ ਹੈ, ਇਸ ਲਈ ਕਸਟਡੀ ਨੂੰ ਹੋਰ ਵਧਾਇਆ ਜਾਵੇ।
ਦੱਸਣਯੋਗ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਦਾ ਦੋਸ਼ ਗੈਂਗਸਟਰ ਲਾਰੈਂਸ ‘ਤੇ ਲੱਗਾ ਹੈ। ਬਿਸ਼ਨੋਈ ਨਆਪਣਾ ਗੁਨਾਹ ਕਬੂਲ ਕਰ ਚੁਕਿਆ ਹੈ ਕਿ ਉਸੇ ਦੇ ਗੈਂਗ ਨੇ ਮੂਸੇਵਾਲਾ ਨੂੰ ਮਾਰਿਆ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਬਿਸ਼ਨੋਈ ਨੂੰ ਪੰਜਾਬ ਨਹੀਂ ਲਿਆਂਦਾ ਜਾ ਸਕਦਾ।