ਨਵੀਂ ਦਿੱਲੀ : ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਵਿੱਚ ਸਥਿਤ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਰਿਹਾਇਸ਼ੀ ਕੰਪਲੈਕਸ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਵਿਚ ਇਕ ਜੋੜੇ ਅਤੇ ਉਨ੍ਹਾਂ ਦੀ 10 ਸਾਲ ਦੀ ਧੀ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ (42), ਉਨ੍ਹਾਂ ਦੀ ਪਤਨੀ ਨੀਲਮ (38) ਅਤੇ ਧੀ ਜਾਹਨਵੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਡੀਐਮਆਰਸੀ ਕੁਆਰਟਰ ਕੰਪਲੈਕਸ ਵਿੱਚ ਇੱਕ ਇਮਾਰਤ ਦੀ ਪੰਜਵੀਂ ਮੰਜ਼ਿਲ ‘ਤੇ ਅੱਗ ਲੱਗਣ ਦੀ ਸੂਚਨਾ ਦੇਰ ਰਾਤ 2.39 ਵਜੇ ਮਿਲੀ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ਨੂੰ ਬੁਝਾਇਆ ਗਿਆ। ਪੁਲਸ ਘਟਨਾ ਸਥਾਨ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਸ ਨੇ ਤਿੰਨਾਂ ਮੈਂਬਰਾਂ ਦੀਆਂ ਲਾਸ਼ਾਂ, ਜੋ ਅੱਗ ਕਾਰਨ ਸੜੀਆਂ ਹੋਈਆਂ ਸਨ, ਬਰਾਮਦ ਕਰ ਲਈਆਂ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।















