ਦਿੱਲੀ : ਸ਼ਾਹੀਨ ਬਾਗ ‘ਚ ਚੱਲੀ ਗੋਲੀ, ਹਿਰਾਸਤ ‘ਚ ਸ਼ਖਸ

ਨਵੀਂ ਦਿੱਲੀ— ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ‘ਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਪੁਲਸ ਨੇ ਗੋਲੀ ਚਲਾਉਣ ਵਾਲੇ ਸ਼ਖਸ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਸ਼ਾਹੀਨ ਬਾਗ ਇਲਾਕੇ ਵਿਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਵੱਡੀ ਗਿਣਤੀ ‘ਚ ਲੋਕ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।