ਦਿੱਲੀ ਸਰਕਾਰ ਦੇ ਹਸਪਤਾਲਾਂ ‘ਚ ਮੁਫਤ ਮਿਲਣਗੀਆਂ ਦਵਾਈਆਂ

6ਨਵੀਂ ਦਿੱਲੀ— ਦਿੱਲੀ ਸਰਕਾਰ ਦੇ ਹਸਪਤਾਲਾਂ ‘ਚ ਆਉਣ ਵਾਲੀ ਇਕ ਫਰਵਰੀ ਤੋਂ ਡਾਕਟਰਾਂ ਵਲੋਂ ਲਿਖ ਕੇ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਮੁਫਤ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇਸ ਗੱਲ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਨੇ 3 ਫਲਾਈਓਵਰ ਦੇ ਨਿਰਮਾਣ ‘ਚ 350 ਕਰੋੜ ਰੁਪਏ ਦੀ ਬਚਤ ਕੀਤੀ ਹੈ ਅਤੇ ਇਸ ਰਾਸ਼ੀ ਦੀ ਵਰਤੋਂ ਦਿੱਲੀ ਸਰਕਾਰ ਦੇ ਸਾਰੇ ਹਸਪਤਾਲਾਂ ਵਿਚ ਮੁਫਤ ਦਵਾਈਆਂ ਅਤੇ ਜਾਂਚ ਸਹੂਲਤ ਉਪਲੱਬਧ ਕਰਾਉਣ ‘ਚ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ, ”ਪੀ. ਡਬਲਿਊ. ਡੀ. ਨੇ 3 ਫਲਾਈਓਵਰਾਂ ਦੇ ਨਿਰਮਾਣ ਵਿਚ 350 ਕਰੋੜ ਰੁਪਏ ਦੀ ਬਚਤ ਕੀਤੀ ਹੈ।  ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੇ ਡਾਕਟਰਾਂ ਵਲੋਂ ਲਿਖੀਆਂ ਗਈਆਂ ਦਵਾਈਆਂ ਇਕ ਫਰਵਰੀ ਤੋਂ ਮੁਫਤ ਮਿਲਣਗੀਆਂ।