ਦੀਵਾਲੀ ਦੇ ਤਿਉਹਾਰ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਜਲੰਧਰ – ਦੇਸ਼ ਭਰ ਵਿਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਦਾ ਰਿਹਾ ਹੈ। ਇਸੇ ਸਬੰਧ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦੇ ਕਿਹਾ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖ਼ੁਸ਼ੀਆਂ ਖੇੜੇ ਬਣੇ ਰਹਿਣ।