ਦੀਵਾਲੀ ਦੇ ਤਿਉਹਾਰ ਦੀਆਂ PM ਮੋਦੀ ਨੇ ਦਿੱਤੀਆਂ ਵਧਾਈਆਂ, ਕੀਤਾ ਟਵੀਟ

ਨਵੀਂ ਦਿੱਲੀ : ਅੱਜ ਪੂਰੇ ਦੇਸ਼ ‘ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।
ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਹੈ ਕਿ ਰੌਸ਼ਨੀ ਦੇ ਇਸ ਪਵਿੱਤਰ ਤਿਉਹਾਰ ‘ਤੇ ਮੈਂ ਹਰ ਕਿਸੇ ਦੀ ਸਿਹਤ ਅਤੇ ਸੁਖੀ ਜੀਵਨ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਲਿਖਿਆ ਕਿ ਮਾਂ ਲੱਛਮੀ ਅਤੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਕ੍ਰਿਪਾ ਨਾਲ ਸਭ ਦਾ ਕਲਿਆਣ ਹੋਵੇ।
ਦੱਸਣਯੋਗ ਹੈ ਕਿ ਦੇਸ਼ ‘ਚ ਕਈ ਥਾਵਾਂ ‘ਤੇ ਜਿੱਥੇ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਕਈ ਥਾਵਾਂ ‘ਤੇ 1 ਨਵੰਬਰ ਨੂੰ ਦੀਵਾਲੀ ਮਨਾਈ ਜਾਵੇਗਾ।