ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਇਕ ਦਿਨ ‘ਚ 1200 ਤੋਂ ਵਧ ਲੋਕਾਂ ਨੇ ਗੁਆਈ ਜਾਨ

ਨਵੀਂ ਦਿੱਲੀ – ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 67,084 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 4,24,78,060 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 7,90,789 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ‘ਚ ਕੋਰੋਨਾ ਨਾਲ 1,241 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 5,06,520 ਹੋ ਗਈ ਹੈ। ਦੇਸ਼ ‘ਚ ਹੁਣ 7,90,789 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦ 1.86 ਫੀਸਦੀ ਹੈ।
ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 1,02,039 ਦੀ ਕਮੀ ਦਰਜ ਕੀਤੀ ਗਈ। ਦੇਸ਼ ‘ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.95 ਫੀਸਦੀ ਹੈ। ਉੱਥੇ ਦੀ ਹੁਣ ਤੱਕ 1,71,28,19,947 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁਕੀ ਹੈ।