
ਜੋਹੈਸਬਰਗ – ਕ੍ਰਿਕਟ ਦੱਖਣੀ ਅਫ਼ਰੀਕਾ (CSA) ਨੂੰ ਅਭਿਆਸ ਸ਼ੁਰੂ ਕਰਨ ਲਈ ਦੇਸ਼ ਦੇ ਖੇਡ ਮੰਤਰਾਲੇ ਕੋਲੋਂ ਮਨਜ਼ੂਰੀ ਮਿਲ ਗਈ ਹੈ। ਦੱਖਣੀ ਅਫ਼ਰੀਕਾ ਵਿੱਚ ਕੋਰੋਨਾਵਾਇਰਸ ਕਾਰਣ ਮਾਰਚ ਤੋਂ ਹੀ ਕ੍ਰਿਕਟ ਗਤੀਵਿਧੀਆਂ ਮੁਲਤਵੀ ਹਨ।
ਇੱਕ ਰਿਪੋਰਟ ਅਨੁਸਾਰ, ਕ੍ਰਿਕਟ ਦੱਖਣੀ ਅਫ਼ਰੀਕਾ ਦੀ ਜਲਦ ਹੀ ਮੀਟਿੰਗ ਹੋਵੇਗੀ ਜਿਸ ਵਿੱਚ ਕ੍ਰਿਕਟ ਬਹਾਲ ਕਰਨ ਦੀ ਯੋਜਨਾ ‘ਤੇ ਚਰਚਾ ਕੀਤੀ ਜਾਵੇਗੀ। ਇਸ ਵਿੱਚ ਮੁੱਖ ਚਰਚਾ ਪੁਰਸ਼ ਅਤੇ ਮਹਿਲਾ ਰਾਸ਼ਟਰੀ ਟੀਮਾਂ ਦੀ ਅਭਿਆਸ ‘ਤੇ ਵਾਪਸੀ ਨੂੰ ਲੈ ਕੇ ਹੋਵੇਗੀ। ਕ੍ਰਿਕਟ ਦੱਖਣੀ ਅਫ਼ਰੀਕਾ ਨੇ ਪਿਛਲੇ ਹਫ਼ਤੇ ਤਿੰਨ ਟੀਮਾਂ ਦੀ ਪ੍ਰਦਰਸ਼ਨੀ ਪ੍ਰਤੀਯੋਗਿਤਾ ਨੂੰ ਮੁਲਤਵੀ ਕਰ ਦਿੱਤਾ ਸੀ ਕਿਉਂਕਿ ਉਸ ਨੂੰ ਅਭਿਆਸ ਜਾਂ ਖੇਡਣ ਲਈ ਮੰਤਰਾਲੇ ਤੋਂ ਮਨਜ਼ੂਰੀ ਨਹੀਂ ਸੀ ਮਿਲੀ। ਦੱਖਣੀ ਅਫ਼ਰੀਕਾ ਵਿੱਚ ਕੋਵਿਡ-19 ਦੇ ਇੱਕ ਲੱਖ 38 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 2, 400 ਤੋਂ ਵੱਧ ਦੀ ਮੌਤ ਹੋ ਚੁੱਕੀ ਹੈ।












