ਨੈਸ਼ਨਲ ਡੈਸਕ: ਹਰਿਆਣਾ ਦੇ ਨੂਹ ‘ਚ ਟੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਦੌਰਾਨ ਬੱਸ ਵਿਚ ਤਕਰੀਹਨ 60 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 24 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ ਕਰੀਬ 1:30 ਵਜੇ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਵਾਪਰਿਆ। ਦੱਸ ਦੇਈਏ ਕਿ ਬੱਸ ਵਿਚ ਸਵਾਰ ਜ਼ਿਆਦਾਤਰ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਿਕਲੇ ਸਨ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਦੀਆਂ ਟੀਮਾਂ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ ਪਰ ਉਦੋਂ ਤੱਕ ਬੱਸ ਸੜ ਕੇ ਸੁਆਹ ਹੋ ਚੁੱਕੀ ਸੀ। ਸਵਾਰੀਆਂ ਵਿਚ ਰੌਲਾ ਪੈ ਗਿਆ। ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਸਵਾਰੀਆਂ ਨੂੰ ਬਚਾਇਆ।















