ਲੁਧਿਆਣਾ : ਲੁਧਿਆਣਾ ਵਿਖੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਇੱਕ ਮਹਿਲਾ ਬਲਵਿੰਦਰ ਕੌਰ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਕਸਬਾ ਆਲਮਗੀਰ ਦੀ ਹੈ। ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਬਲਵਿੰਦਰ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਸੀ।
ਇਸ ਦੌਰਾਨ ਕੁੱਝ ਦਿਨ ਪਹਿਲਾਂ ਉਹ ਜ਼ਮਾਨਤ ਉੱਤੇ ਜੇਲ੍ਹ ਤੋਂ ਬਾਹਰ ਆਈ ਸੀ। ਪਰ ਅੱਜ ਕਿਸੇ ਵਿਅਕਤੀ ਨੇ ਬਲਵਿੰਦਰ ਕੌਰ ਨੂੰ ਆਲਮਗੀਰ ਵਿਖੇ ਬੁਲਾਇਆ ਅਤੇ ਹਮਲਾਵਰ ਗੋਲੀ ਮਾਰ ਕੇ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਮਹਿਲਾ ਨੂੰ ਗੋਲੀ ਆਲਮਗੀਰ ਗੁਰਦੁਆਰਾ ਸਾਹਿਬ ਦੇ ਬਾਹਰ ਮਾਰੀ ਗਈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲ਼ਖ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਉੱਤੇ 2015 ਵਿੱਚ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਦੋਸ਼ ਲੱਗਾ ਸੀ। ਘਟਨਾ ਸਮੇਂ ਬਲਵਿੰਦਰ ਕੌਰ ਨਾਲ ਉਸ ਦਾ ਬੇਟਾ ਵੀ ਸੀ ,ਜੋ ਹਮਲੇ ਵਿੱਚ ਵਾਲ-ਵਾਲ ਬੱਚ ਗਿਆ।















