ਵਾਰਾਨਸੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਵਿਖੇ ਰੋਡ ਸ਼ੋਅ ਕੀਤਾ| ਇਸ ਮੌਕੇ ਸ੍ਰੀ ਮੋਦੀ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਸਮਰਥਨ ਮਿਲਿਆ| ਲੋਕ ਪ੍ਰਧਾਨ ਮੰਤਰੀ ਦੀ ਇਕ ਝਲਕ ਪਾਉਣ ਲਈ ਬੇਹੱਦ ਉਤਸ਼ਾਹਿਤ ਦਿਖੇ| ਪ੍ਰਧਾਨ ਮੰਤਰੀ ਇਕ ਗੱਡੀ ਵਿਚ ਸਵਾਰ ਹੋ ਕੇ ਲੋਕਾਂ ਦੇ ਵਿਚ ਪਹੁੰਚੇ ਅਤੇ ਲੋਕਾਂ ਨੇ ਉਨ੍ਹਾਂ ਉਤੇ ਫੁੱਲਾਂ ਦੀ ਵਰਖਾ ਕੀਤੀ|
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਵਾਰਾਨਸੀ ਦੇ ਕਾਸ਼ੀ ਵਿਸ਼ਵਨਾਥ ਮੰਦਿਰ ਵਿਚ ਆਰਤੀ ਵੀ ਕੀਤੀ|















