ਨਰਿੰਦਰ ਮੋਦੀ ਵੱਲੋਂ ਹਿਮਾਚਲ ਦੇ ਲੋਕਾਂ ਨੂੰ ਭਾਰੀ ਸੰਖਿਆ ‘ਚ ਮਤਦਾਨ ਕਰਨ ਦੀ ਅਪੀਲ

ਨਵੀਂ ਦਿੱਲੀ – ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ| ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅੱਜ ਦੇਵਭੂਮੀ ਹਿਮਾਚਲ ਪ੍ਰਦੇਸ਼ ਵਿਚ ਮਤਦਾਨ ਦਾ ਦਿਨ ਹੈ| ਮੇਰੀ ਬੇਨਤੀ ਹੈ ਕਿ ਸਾਰੇ ਮਤਦਾਤਾ ਲੋਕਤੰਤਰ ਦੇ ਮਹਾਪਰਵ ਵਿਚ ਹਿੱਸਾ ਲੈਣ ਅਤੇ ਵੱਡੀ ਗਿਣਤੀ ਵਿਚ ਮਤਦਾਨ ਕਰਨ|