ਨਸ਼ਿਆਂ ਦੀ ਤਸਕਰੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਸਤੀਸ਼ ਕੁਮਾਰ

ਪੋਜੇਵਾਲ ਸਰਾਂ/ਸੜੋਆ – ਨਸ਼ਿਆਂ ਦੀ ਤਸਕਰੀ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਇਨਾਂ ਵਿਚਾਰਾਂ ਦੀ ਪ੍ਰਗਟਾਵਾ ਐੱਸ. ਐੱਚ. ਓ. ਸਤੀਸ਼ ਕੁਮਾਰ ਨੇ ਸਿੰਘਪੁਰ ਟੀ ਪੁਆਇੰਟ ‘ਤੇ ਨਾਕੇ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਅਤੇ ਹੁੱਲੜਬਾਜ਼ਾਂ ‘ਤੇ ਵੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਰਾਤ 10 ਵਜੇ ਤੋਂ ਬਾਅਦ ਸੜਕਾਂ, ਚੌਂਕਾ ‘ਤੇ ਮੰਡਲੀਆਂ ਬਣਾ ਕੇ ਬੈਠਣ ਵਾਲੇ ਸ਼ਰਾਰਤੀ ਅਨਸਰਾਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੁਲਸ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾੜੇ ਅਨਸਰਾਂ ਦੀ ਜਾਣਕਾਰੀ ਦੇਣ ਵਾਲੇ ਨਾਮ ਗੁਪਤ ਰੱਖਿਆ ਜਾਵੇਗਾ।