ਨਹੀਂ ਲਿਆ ਕਿਸੇ ਤੋਂ ਕੋਈ ਪੈਸਾ, ਪਾਕ ਸਾਫ਼ ਹੋ ਕੇ ਨਿਕਲਾਂਗਾ : ਵਿਜੇ ਸਿੰਗਲਾ

ਮਾਨਸਾ : ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਜ਼ਮਾਨਤ ’ਤੇ ਆਉਣ ਤੋਂ ਬਾਅਦ ਪਾਰਟੀ ਦਫ਼ਤਰ ਵਿਖੇ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਨਮਾਨ ਦਿੱਤਾ ਹੈ ਅਤੇ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ, ਸੀ ਅਤੇ ਰਹਿਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਤੋਂ ਕੋਈ ਪੈਸਾ ਨਹੀਂ ਮੰਗਿਆ ਹੈ ਅਤੇ ਉਹ ਇਨ੍ਹਾਂ ਦੋਸ਼ਾਂ ‘ਚੋਂ ਪਾਕ ਸਾਫ਼ ਹੋ ਕੇ ਨਿਕਲਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ’ਤੇ ਪੂਰਾ ਭਰੋਸਾ ਹੈ ਅਤੇ ਛੇਤੀ ਹੀ ਇਨਸਾਫ਼ ਮਿਲੇਗਾ।
ਉਨ੍ਹਾਂ ਕਿਹਾ ਕਿ ਮਾਨਸਾ ਹਲਕੇ ਦੇ ਵਿਕਾਸ ਕੰਮ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ ਅਤੇ ਮਾਨਸਾ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਤਤਪਰ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਹਾਜ਼ਰ ਸਨ।