ਸ਼੍ਰੀਨਗਰ— ਵੀਰਵਾਰ ਦੁਪਹਿਰ ਨੂੰ ਸ਼ੱਕੀ ਅੱਤਵਾਦੀਆਂ ਨੇ ਸੀ.ਆਰ.ਪੀ.ਐੈੱਫ. ਅਤੇ ਪੁਲਸ ਦੀ ਸੰਯੁਕਤ ਨਾਕਾ ਪਾਰਟੀ ‘ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਨ੍ਹਾਂ ਨੇ ਨਾਕਾ ਪਾਰਟੀ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।
ਘਟਨਾ ਨਾਰਥ ਕਸ਼ਮੀਰ ਦੇ ਸੋਪੋਰ ਦੇ ਨੂਰਬਾਗ ਦੀ ਹੈ। ਹਮਲਾਵਰਾਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ। ਸੁਰੱਖਿਆ ਫੋਰਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।















