ਨਿਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਅਤੇ ਸੁਸ਼ੀਲ ਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਪਟਨਾ : ਜਨਤਾ ਦਲ (ਯੂਨਾਇਟਿਡ) ਦੇ ਪ੍ਰਮੁੱਖ ਨਿਤਿਸ਼ ਕੁਮਾਰ ਨੇ ਅੱਜ ਮੁੜ ਤੋਂ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ| ਦੱਸਣਯੋਗ ਹੈ ਕਿ ਨਿਤਿਸ਼ ਕੁਮਾਰ ਨੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਦੀ ਪਾਰਟੀ ਦਾ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਪਾਰਟੀ ਨਾਲ ਗਠਜੋੜ ਟੁੱਟ ਗਿਆ ਸੀ| ਇਸ ਤੋਂ ਮਗਰੋਂ ਭਾਜਪਾ ਨੇ ਸ੍ਰੀ ਨਿਤਿਸ਼ ਕੁਮਾਰ ਨੂੰ ਸਮਰਥਨ ਦਿੱਤਾ ਅਤੇ ਅੱਜ ਉਨ੍ਹਾਂ ਨੇ ਸੂਬੇ ਵਿਚ ਆਪਣੀ ਨਵੀਂ ਸਹਿਯੋਗੀ ਪਾਰਟੀ ਭਾਜਪਾ ਨਾਲ ਮਿਲ ਕੇ ਸਰਕਾਰ ਬਣਾ ਲਈ|
ਇਸ ਦੌਰਾਨ ਸੂਬੇ ਦੇ ਰਾਜਪਾਲ ਕੇਸ਼ਰੀਨਾਥ ਤ੍ਰਿਪਾਠੀ ਵੱਲੋਂ ਅੱਜ ਨਿਤਿਸ਼ ਕੁਮਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਗਈ|
ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਮੋਦੀ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ|