ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਾਲ 2012 ਵਿਚ ਵਾਪਰੇ ਨਿਰਭੱਇਆ ਕੇਸ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ| ਦੱਸਣਯੋਗ ਹੈ ਕਿ 16 ਦਸੰਬਰ 2012 ਨੂੰ ਦਿੱਲੀ ਵਿਚ ਚਲਦੀ ਹੋਈ ਬੱਸ ਵਿਚ ਨਿਰਭੱਇਆ ਨਾਲ ਗੈਂਗਰੇਪ ਹੋਇਆ ਸੀ| ਬਾਅਦ ਵਿਚ ਨਿਰਭੱਇਆ ਦੀ ਮੌਤ ਹੋ ਗਈ ਸੀ| ਇਸ ਦੌਰਾਨ ਇਸ ਕੇਸ ਵਿਚ ਪੁਲਿਸ ਨੇ ਚਾਰ ਦੋਸ਼ੀਆਂ ਮੁਕੇਸ਼, ਅਕਸ਼ੈ, ਪਵਨ ਅਤੇ ਵਿਨੈ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਅੱਜ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ|















