ਨਿਰੰਕਾਰੀ ਮੁਖੀ ਬਾਬਾ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਪਹੁੰਚੀ

2ਨਵੀਂ ਦਿੱਲੀ   : ਨਿਰੰਕਾਰੀ ਮੁਖੀ ਬਾਬਾ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਕੈਨੇਡਾ ਤੋਂ ਭਾਰਤ ਲਿਆਂਦਾ ਗਿਆ। ਬਾਬਾ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਸੰਗਤਾਂ ਦੇ ਅੰਤਿਮ ਦਰਸ਼ਨਾਂ ਲਈ ਅੱਠ ਨੰਬਰ ਗਰਾਉਂਡ ਬੁਰਾੜੀ ਨੇੜੇ ਨਿਰੰਕਾਰੀ ਕਾਲੋਨੀ ਦਿੱਲੀ ਵਿਖੇ ਰੱਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੀ ਅੰਤਿਮ ਯਾਤਰਾ ਬੁੱਧਵਾਰ ਸਵੇਰੇ ਅੱਠ ਵਜੇ ਨਿਗਮ ਬੋਧ ਘਾਟ ਦਿੱਲੀ ਲਈ ਰਵਾਨਾ ਹੋਵੇਗੀ, ਜਿਥੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਕੈਨੈਡਾ ਵਿਖੇ ਬਾਬਾ ਹਰਦੇਵ ਸਿੰਘ ਦਾ ਇਕ ਕਾਰ ਹਾਦਸੇ ਵਿਚ ਦੇਹਾਂਤ ਹੋ ਗਿਆ ਸੀ। ਇਸ ਹਾਦਸੇ ਵਿਚ ਉਹਨਾਂ ਦੇ ਇਕ ਜਵਾਈ ਦੀ ਵੀ ਮੌਤ ਹੋ ਗਈ ਸੀ।
ਇਸ ਦੌਰਾਨ ਨਿਰੰਕਾਰੀ ਸੰਪ੍ਰਦਾਇ ਨਾਲ ਜੁੜੇ ਸ਼ਰਧਾਲੂ ਬਾਬਾ ਹਰਦੇਵ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਬਾਬਾ ਹਰਦੇਵ ਸਿੰਘ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਸੰਗਤਾਂ ਵਿਚ ਸੋਗ ਦੀ ਲਹਿਰ ਦੌੜ ਗਈ ਸੀ। ਬਾਬਾ ਹਰਦੇਵ ਸਿੰਘ ਤੋਂ ਬਾਅਦ ਨਿਰੰਕਾਰੀ ਸਮਾਜ ਦਾ ਅਗਲਾ ਮੁਖੀ ਕੌਣ ਹੋਵੇਗਾ, ਇਸ ਬਾਰੇ ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ।

LEAVE A REPLY