ਹੁਸ਼ਿਆਰਪੁਰ, – ਮੰਡਿਆਲੀ ਨਜ਼ਦੀਕ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ ਇਸ ਵਿਚ ਸਵਾਰ 15 ਲੋਕ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਨੈਣਾ ਦੇਵੀ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਅਤੇ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ|
ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ|















