ਪਟਿਆਲਾ : ਪਟਿਆਲਾ ਦੇ ਸਮਾਨੀਆਂ ਗੇਟ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਨੇ ਇਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਉਸ ਦੇ ਪੁੱਤਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਵਨ ਸਤਨਾਮ ਸਿੰਘ ਥਾਣਾ ਕੋਤਵਾਲੀ ਦੇ ਐੱਸਐੱਚਓ ਅਤੇ ਪੁਲਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਲਿਟ ਲਿਆ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐੱਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਮਹਿਲਾ ਦੀ ਪਛਾਣ ਸੁਮਨ ਉਮਰ 45 ਸਾਲ ਵਜੋਂ ਹੋਈ ਹੈ ਜਦਕਿ ਪੁੱਤਰ ਦਾ ਨਾਮ ਮਨਜੋਤ ਸਿੰਘ ਹੈ ਜਿਸ ਦੀ ਉਮਰ 18 ਸਾਲ ਹੈ। ਡੀਐੱਸਪੀ ਨੂੰ ਦੱਸਿਆ ਕਿ ਸੁਮਨ ਬਰਨਾਲੇ ਵਿਆਹੀ ਹੋਈ ਸੀ ਪਰ ਇਸ ਸਮੇਂ ਉਹ ਪਿਛਲੇ ਕਈ ਸਾਲਾਂ ਤੋਂ ਇੱਥੇ ਹੀ ਕਿਰਾਏ ਦੇ ਮਕਾਨ ‘ਤੇ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।















