ਪਠਾਨਕੋਟ : ਪੰਜਾਬ ‘ਚ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਕ ਪਾਸੇ ਜਿਥੇ ਅੱਜ ਅੰਮ੍ਰਿਤਸਰ ‘ਚ ਕੋਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਉਥੇ ਹੀ ਦੂਜੇ ਪਾਸੇ ਪਠਾਨਕੋਟ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਪਠਾਨਕੋਟ ‘ਚ ਅੱਜ 4 ਲੋਕਾਂ ਕੋਰੋਨਾ ਤੋਂ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਇਥੇ ਦੱਸ ਦੇਈਏ ਕਿ ਜ਼ਿਲ੍ਹਾ ਪਠਾਨਕੋਟ ‘ਚ ਹੁਣ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 89 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 43 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।















