ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜਗੇ ਜਦਕਿ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ। ਇਹ ਪ੍ਰਗਟਾਵਾ ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕੀਤਾ ਹੈ।















