ਪੇਸ਼ਾਵਰ – ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਤੜਕੇ ਅੱਤਵਾਦੀਆਂ ਵੱਲੋਂ ਸੁਰੱਖਿਆ ਜਾਂਚ ਚੌਕੀ ‘ਤੇ ਕੀਤੇ ਹਮਲੇ ‘ਚ 16 ਫੌਜੀਆਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਵਜ਼ੀਰਸਤਾਨ ਜ਼ਿਲ੍ਹੇ ਦੇ ਮਾਕੇਨ ‘ਚ ਲਿਟਾ ਸਾਰ ਚੌਂਕੀ ‘ਤੇ ਹਮਲਾ ਕੀਤਾ।
ਇਹ ਮਹੀਨਿਆਂ ‘ਚ ਸੁਰੱਖਿਆ ਬਲਾਂ ‘ਤੇ ਹੋਏ ਸਭ ਤੋਂ ਵੱਡੇ ਹਮਲਿਆਂ ‘ਚੋਂ ਇਕ ਹੈ। ਇਹ ਹਮਲਾ ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਉਸੇ ਜ਼ਿਲ੍ਹੇ ਦੇ ਸਰਰੋਘਾ ਖੇਤਰ ਵਿੱਚ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 2 ਅੱਤਵਾਦੀਆਂ ਨੂੰ ਮਾਰਨ ਦੇ ਕੁਝ ਦਿਨ ਬਾਅਦ ਹੋਇਆ ਹੈ।















