ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੰਬ ਧਮਾਕੇ ‘ਚ ਦੋ ਬੱਚਿਆਂ ਦੀ ਹੋਈ ਦਰਦਨਾਕ ਮੌਤ

ਕਰਾਚੀ – ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਇਕ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਹੋਏ ਬੰਬ ਧਮਾਕੇ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਬੋਲਾਨ ਜ਼ਿਲੇ ਦੇ ਮਾਚ ਇਲਾਕੇ ‘ਚ ਵਾਪਰੀ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਬ ਜੇਲ ਰੋਡ ‘ਤੇ ਪੁਲਸ ਸਟੇਸ਼ਨ ਦੀ ਬਿਲਡਿੰਗ ਦੇ ਬਿਲਕੁਲ ਪਿੱਛੇ ਇਕ ਗੱਡੀ ਦੇ ਹੇਠਾਂ ਲੁਕਾਇਆ ਗਿਆ ਸੀ। ਥਾਣੇ ਦੇ ਨੇੜੇ ਹੀ ਇੱਕ ਛੋਟਾ ਜਿਹਾ ਬਾਜ਼ਾਰ ਹੈ। ਉਨ੍ਹਾਂ ਕਿਹਾ, ”ਬੰਬ ਧਮਾਕਾ ਰਿਮੋਟ ਕੰਟਰੋਲ ਨਾਲ ਕੀਤਾ ਗਿਆ ਸੀ, ਜਿਸ ‘ਚ ਉਥੋਂ ਲੰਘ ਰਹੇ 10 ਅਤੇ 12 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ ਸੀ।” ਧਮਾਕੇ ‘ਚ ਜ਼ਖਮੀ ਹੋਏ ਚਾਰ ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਲੋਚਿਸਤਾਨ ‘ਚ ਅੱਤਵਾਦੀ ਅਕਸਰ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ।