ਜੰਮੂ— ਪਾਕਿਸਤਾਨ ਨੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਵਲੋਂ ਪੁੰਛ ਦੇ ਕੇਜੀ ਸੈਕਟਰ ‘ਚ ਕਰੀਬ ਰਾਤ 2 ਵਜੇ ਤੋਂ ਗੋਲੀਬਾਰੀ ਹੋ ਰਹੀ ਹੈ। ਭਾਰਤੀ ਸੁਰੱਖਿਆ ਫੋਰਸ ਵੀ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਮੂੰਹ ਤੋੜ ‘ਚ ਜਵਾਬ ਦੇ ਰਹੀ ਹੈ। ਪਾਕਿਸਤਾਨ ਵਲੋਂ ਹੋ ਰਹੀ ਗੋਲੀਬਾਰੀ ‘ਚ ਫੌਜ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖਬਰ ਹੈ।















