ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਕਸ਼ਮੀਰ ਜ਼ੋਨ ਦੀ ਪੁਲਸ ਨੇ ਐਕਸ (ਟਵਿੱਟਰ) ‘ਤੇ ਲਿਖਿਆ, “ਪੁਲਵਾਮਾ ਦੇ ਲਾਰੋ-ਪਰੀਗਾਮ ਖੇਤਰ ਵਿਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਆਪਣੇ ਕੰਮ ‘ਚ ਲੱਗੇ ਹੋਏ ਹਨ।” ਦੋਹਾਂ ਪਾਸਿਆਂ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।