ਸ਼੍ਰੀਨਗਰ — ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਫੋਰਸ ਨੇ ਨਾਲ ਮੁਕਾਬਲੇ ‘ਚ ਅੱਜ ਇਕ ਅੱਤਵਾਦੀ ਮਾਰਿਆ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫੋਰਸ ਨੇ ਸੰਬੂਰਾ ਪਿੰਡ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਕਾਰਨ ਫੋਰਸ ਨੇ ਰਾਤ ਨੂੰ ਹੀ ਪਿੰਡ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਫੋਰਸ ਨੂੰ ਦੇਖ ਕੇ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਦੋਵੇਂ ਪਾਸੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਉਸ ਦੀ ਸ਼ਨਾਖਤ ਅਤੇ ਉਸਦੇ ਸੰਗਠਨ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।















