ਜਲਾਲਾਬਾਦ – ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਫਲੈਗ ਮਾਰਚ ਕੱਢੇ ਜਾ ਰਹੇ ਹਨ, ਜਿਸ ਦੇ ਤਹਿਤ ਜਲਾਲਾਬਾਦ ‘ਚ ਵੀ ਪੁਲਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਡੀ. ਐੱਸ. ਪੀ. ਜਗਦੀਸ਼ ਕੁਮਾਰ ਤੇ ਐੱਸ.ਪੀ.ਡੀ. ਜਸਵੀਰ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਪੁਲਸ ਵਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣੀ ਵੋਟ ਅਧਿਕਾਰ ਦਾ ਇਸਤੇਮਾਲ ਕਰਨ। ਦੱਸ ਦੇਈਏ ਕਿ ਪੰਜਾਬ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ।ਚੋਣਾਂ ਦੇ ਕਾਰਨ ਪੰਜਾਬ ਪੁਲਸ ਵਲੋਂ ਚੈਕਿੰਗ ਮੁਹਿੰਮ ਅਤੇ ਚੌਕਸੀ ਵਧਾ ਦਿੱਤੀ ਗਈ ਹੈ।















