ਫ਼ੁੱਲ ਗੋਭੀ ਸ਼ਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਇਹ ਹਰ ਮੌਸਮ ‘ਚ ਆਸਾਨੀ ਨਾਲ ਮਿਲ ਜਾਂਦੀ ਹੈ। ਇਸ ‘ਚ ਵਾਇਟਾਮਿਨ C, K, ਫ਼ਾਈਬਰਜ਼ ਅਤੇ ਵਾਇਟਾਮਿਨ B ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ। ਇੰਨਾ ਹੀ ਨਹੀਂ ਇਸ ‘ਚ ਪੋਟੈਸ਼ੀਅਮ, ਪ੍ਰੋਟੀਨ, ਫ਼ਾਸਫ਼ੋਰਸ, ਮੈਗਨੀਜ਼ ਵਰਗੇ ਤੱਤ ਵੀ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਅਸੀਂ ਤੁਹਾਨੂੰ ਫੁੱਲ ਗੋਭੀ ਦੀ ਵਰਤੋਂ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ।
ਭਾਰ ਘੱਟ ਕਰੇ – ਇਸ ‘ਚ ਕੈਲੋਰੀਜ਼ ਬਹੁਤ ਹੀ ਘੱਟ ਮਾਤਰਾ ‘ਚ ਹੁੰਦੀਆਂ ਹਨ, ਇਸ ਲਈ ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਫੁੱਲ ਗੋਭੀ ਨੂੰ ਆਪਣੀ ਡਾਇਟ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਆਸਾਨੀ ਨਾਲ ਘੱਟ ਹੋ ਜਾਵੇਗਾ।
ਦਿਲ ਦੇ ਰੋਗੀਆਂ ਲਈ ਫ਼ਾਇਦੇਮੰਦ – ਫੁੱਲ ਗੋਭੀ ‘ਚ ਪੋਟੈਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਧਮਨੀਆਂ ‘ਚ ਖ਼ੂਨ ਨੂੰ ਬਲੌਕ ਹੋਣ ਤੋਂ ਰੋਕਦਾ ਹੈ ਅਤੇ ਬੈਡ ਕੋਲੈਸਟਰੋਲ ਘੱਟ ਕਰਦਾ ਹੈ। ਇਸ ਦੀ ਵਰਤੋਂ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ।
ਕੈਂਸਰ ਤੋਂ ਬਚਾਏ – ਫੁੱਲ ਗੋਭੀ ‘ਚ ਫ਼ਾਈਬਰ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਕੈਂਸਰ ਤੋਂ ਬਚਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕਰਦੀ ਹੈ ਫੁੱਲ ਗੋਭੀ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਫੁੱਲ ਗੋਭੀ ‘ਚ ਮੌਜੂਦ ਫ਼ੋਲੈਟ ਕੋਸ਼ੀਕਾਵਾਂ ਨੂੰ ਵਧਣ ‘ਚ ਮਦਦ ਕਰਦਾ ਹੈ। ਫੁੱਲ ਗੋਭੀ ਗਰਭ ‘ਚ ਪਲ ਰਹੇ ਬੱਚੇ ਦੇ ਵਿਕਾਸ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਵਾਇਟਾਮਿਨ B ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਗਰਭਵਤੀ ਔਰਤਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ – ਇਸ ‘ਚ ਵਇਟਾਮਿਨ K ਅਤੇ C ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਜੋ ਹੱਡੀਆਂ ਨੂੰ ਮਜ਼ਬੂਤ ਰੱਖਦੇ ਹਨ। ਫੁੱਲ ਗੋਭੀ ਦੀ ਨਿਯਮਿਤ ਰੂਪ ‘ਚ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਪਾਚਨ ਪ੍ਰਕਿਰਿਆ ਲਈ ਫ਼ਾਇਦੇਮੰਦ – ਫੁੱਲ ਗੋਭੀ ‘ਚ ਫ਼ਾਈਬਰ ਚੰਗੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ। ਇਸ ‘ਚ ਮੌਜੂਦ ਗਲੂਕੋਰਾਫ਼ਿਨ ਪੇਟ ਅਤੇ ਅੰਤੜੀਆਂ ਦੀ ਰੱਖਿਆ ਕਰਦਾ ਹੈ।
ਯਾਦਦਾਸ਼ਤ ਤੇਜ਼ ਕਰੇ – ਫੁੱਲ ਗੋਭੀ ‘ਚ ਵਾਇਟਾਮਿਨ K ਮੌਜੂਦ ਹੋਣ ਕਾਰਨ ਇਹ ਯਾਦਦਾਸ਼ਤ ਤੇਜ਼ ਕਰਨ ‘ਚ ਮਦਦ ਕਰਦੀ ਹੈ। ਬੱਚਿਆਂ ਦੇ ਦਿਮਾਗ਼ੀ ਵਿਕਾਸ ਲਈ ਵੀ ਇਸ ਦੀ ਵਰਤੋਂ ਜ਼ਰੂਰ ਕਰੋ।
ਲਿਵਰ ਨੂੰ ਠੀਕ ਰੱਖੇ – ਲਿਵਰ ‘ਚ ਮੌਜੂਦ ਐਨਜ਼ਾਈਮਜ਼ ਨੂੰ ਠੀਕ ਕਰਨ ‘ਚ ਵੀ ਫੁੱਲ ਗੋਭੀ ਦਾ ਸੇਵਨ ਮਦਦਗਾਰ ਹੁੰਦਾ ਹੈ। ਇਸ ਦੇ ਸੇਵਨ ਨਾਲ ਲਿਵਰ ਸਹੀ ਤਰੀਕਿਆਂ ਨਾਲ ਕੰਮ ਕਰਦਾ ਹੈ ਅਤੇ ਇਹ ਸ਼ਰੀਰ ‘ਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢ ਦਿੰਦਾ ਹੈ।
ਸੂਰਜਵੰਸ਼ੀ










