ਪ੍ਰਧਾਨ ਮੰਤਰੀ ਦੇ ਦਬਾਅ ‘ਚ ਕੰਮ ਕਰ ਰਿਹਾ ਹੈ ਚੋਣ ਕਮਿਸ਼ਨ : ਕਾਂਗਰਸ

ਨਵੀਂ ਦਿੱਲੀ– ਕਾਂਗਰਸ ਪਾਰਟੀ ਨੇ ਅੱਜ ਚੋਣ ਕਮਿਸ਼ਨ ਦੇ ਰਵੱਈਏ ਉਤੇ ਸਵਾਲ ਉਠਾਏ ਹਨ| ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਗੁਜਰਾਤ ਵਿਚ ਵੋਟ ਪਾਉਣ ਤੋਂ ਬਾਅਦ ਗੱਡੀ ਵਿਚ ਕੱਢਿਆ ਗਿਆ ਰੋਡ ਸ਼ੋਅ ਚੋਣ ਜ਼ਾਬਤੇ ਦੀ ਉਲੰਘਣਾ ਹੈ| ਕਾਂਗਰਸ ਨੇ ਇਸ ਸਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਾਈ ਹੈ|
ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਸਾਨੂੰ ਇਸ ਤਰ੍ਹਾਂ ਪ੍ਰਤੀਤ ਹੋ ਰਿਹਾ ਹੈ ਜਿਵੇਂ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਦਬਾਅ ਹੇਠ ਹੋਵੇ| ਇਸ ਤੋਂ ਇਲਾਵਾ ਰਣਦੀਪ ਸੁਰਜੇਵਾਲਾ ਨੇ ਵੀ ਚੋਣ ਕਮਿਸ਼ਨ ਉਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਦੇ ਦਬਾਅ ਵਿਚ ਕੰਮ ਕਰ ਰਿਹਾ ਹੈ|