ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਲਈ ਪਹੁੰਚੇ ਹੀਰੋਸ਼ੀਮਾ, ਹੋਇਆ ਨਿੱਘਾ ਸਵਾਗਤ

ਟੋਕੀਓ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ 7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਹੀਰੋਸ਼ੀਮਾ ਪਹੁੰਚ ਗਏ ਹਨ। ਇੱਥੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੀ.ਐੱਮ ਮੋਦੀ ਇੱਥੇ ਸੰਮੇਲਨ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਵੀ ਕਰਨਗੇ।
ਇਸ ਦੌਰਾਨ ਪੀ.ਐੱਮ. ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਵੱਡੀ ਗਿਣਤੀ ਵਿਚ ਭਾਰਤੀ ਭਾਈਚਾਰੇ ਦੇ ਲੋਕ ਪੀ.ਐੱਮ. ਮੋਦੀ ਨੂੰ ਮਿਲਣ ਲਈ ਪਹੁੰਚੇ ਸਨ।