ਪ੍ਰਧਾਨ ਮੰਤਰੀ ਨੇ ਮੰਤਰੀਆਂ ਕੋਲੋਂ ਮੰਗਿਆ ਤਿੰਨ ਮਹੀਨਿਆਂ ਦੀ ਯਾਤਰਾ ਦਾ ਵੇਰਵਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਬਨਿਟ ਮੰਤਰੀਆਂ ਕੋਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੀਆਂ ਯਾਤਰਾ ਦਾ ਵੇਰਵਾ ਦੇਣ ਨੂੰ ਕਿਹਾ ਹੈ। ਇਸ ਦਾ ਮੁੱਖ ਉਦੇਸ਼ ਇਹ ਜਾਣਨਾ ਹੈ ਕਿ ਕੀ ਇਨ੍ਹਾਂ ਮੰਤਰੀਆਂ ਨੇ ਨੋਟਬੰਦੀ ਤੇ ਹੋਰ ਸਰਕਾਰੀ ਸਕੀਮਾਂ ਨੂੰ ਉਤਸ਼ਾਹਤ ਕੀਤਾ ਹੈ ਜਾਂ ਨਹੀਂ। ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ‘ਚ ਹੋਈ ਕੈਬਨਿਟ ਮੀਟਿੰਗ ‘ਚ ਇਹ ਨਿਰਦੇਸ਼ ਦਿੱਤਾ ਹੈ। ਇਨ੍ਹਾਂ ਮੰਤਰੀਆਂ ਨੂੰ ਸੋਮਵਾਰ ਤੱਕ ਸਾਰਾ ਵੇਰਵਾ ਦੇਣ ਨੂੰ ਕਿਹਾ ਗਿਆ ਹੈ। ਸੂਤਰਾਂ ਮੁਤਾਬਕ, ਸਾਰੇ ਮੰਤਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਾਨ ਉਨ੍ਹਾਂ ਦੀ ਸ਼ਹਿਰ ਤੋਂ ਬਾਹਰ ਦੀਆਂ ਯਾਤਰਾਂ ਦਾ ਵੇਰਵਾ ਦੇਣ ਨੂੰ ਕਿਹਾ ਹੈ। ਜੋ ਮੰਤਰੀ ਯਾਤਰਾ ‘ਤੇ ਨਹੀਂ ਸਨ ਤਾਂ ਉਨ੍ਹਾਂ ਨੂੰ ਇਹ ਦੱਸਣਾ ਪਵੇਗਾ ਕਿ ਜੇਕਰ ਉਹ ਦਿੱਲੀ ‘ਚ ਸਨ ਤੇ ਕੀ ਉਹ ਦਫ਼ਤਰ ਗਏ।